ਰਾਏਕੋਟ: ਆਪ ਵਲੰਟੀਅਰਾਂ ਨੇ ਰਾਏਕੋਟ 'ਚ ਅਗਾਮੀ ਲੋਕ ਸਭਾ ਚੋਣਾਂ ਲਈ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਉਣ ’ਤੇ ਵੰਡੇ ਲੱਡੂ
ਰਾਏਕੋਟ ਦੇ ਤਾਜਪੁਰ ਚੌਕ 'ਚ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਵਲੰਟੀਅਰਾਂ ਤੇ ਆਗੂਆਂ ਨੇ ਆਪ ਹਾਈ ਕਮਾਂਡ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ। ਉਹਨਾਂ ਨੇ ਕਿਹਾ ਅਸੀਂ ਜੀਪੀ ਨੂੰ ਭਾਰੀ ਵੋਟਾਂ ਪਾ ਕੇ ਜਿਤਾਵਾਂਗੇ।