ਪਟਿਆਲਾ: ਥਾਣਾ ਕੋਤਵਾਲੀ ਪੁਲਿਸ ਨੇ 1520 ਰੁਪਏ ਦੜਾ ਸੱਟਾ ਦੇ ਬਰਾਮਦ ਕਰ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ
ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਸਨੋਰੀ ਅੱਡੇ ਉਤੇ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਇੱਕ ਵਿਅਕਤੀ ਦੜ੍ਹਾ ਸੱਟਾ ਲਗਾ ਰਿਹਾ ਹੈ। ਜਦੋਂ ਮੌਕੇ ਤੇ ਰੇਡ ਕੀਤੀ ਤਾਂ 1520 ਰੁਪਏ ਦੜ੍ਹਾ ਸੱਟਾ ਦੇ ਬਰਾਮਦ ਹੋਏ। ਜਿਸ ਤੋਂ ਬਾਅਦ ਥਾਣਾ ਕੋਤਵਾਲੀ ਪਟਿਆਲਾ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਗੈਂਬਲਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਹੈ।