ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਨਵੇਂ ADC ਮੇਜਰ (ਡਾ.) ਸੁਮਿਤ ਮੁੱਧ ਨੇ ਸੰਭਾਲਿਆ ਅਹੁਦਾ
ਮੇਜਰ (ਡਾ.) ਸੁਮਿਤ ਮੁੱਧ ਨੇ ਹੁਸ਼ਿਆਰਪੁਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜਨਤਕ ਮਸਲਿਆਂ ਦੇ ਜਲਦ ਨਿਪਟਾਰੇ ਅਤੇ ਨਾਗਰਿਕ ਸੇਵਾਵਾਂ ਨੂੰ ਸਮੇਂ ਸਿਰ ਦੇਣ ਨੂੰ ਆਪਣੀ ਮੁੱਖ ਤਰਜੀਹ ਦੱਸਿਆ ਹੈ।