ਮਾਨਸਾ: ਮਾਨਸਾ ਪਹੁੰਚਿਆ ਬੰਦੀ ਸਿੰਘ ਰਿਹਾਈ ਮਾਰਚ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
Mansa, Mansa | Oct 3, 2026 ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਮਾਰਚ ਮਾਨਸਾ ਪਹੁੰਚਿਆ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਸ ਦਾ ਉਦੇਸ਼ ਸਿੱਖ ਕੌਮ ਨੂੰ ਇਕਜੁੱਟ ਕਰਨਾ ਹੈ। ਸਥਾਨਕ ਗੁਰਦੁਆਰਾ ਸਾਹਿਬਾਨ ਵੱਲੋਂ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ।