ਮਲੋਟ: ਡੀ.ਏ.ਵੀ. ਕਾਲਜ, ਮਲੋਟ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ
Malout, Muktsar | Oct 17, 2025 ਡੀ.ਏ.ਵੀ. ਕਾਲਜ, ਮਲੋਟ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਗਰੋਵਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਅਤੇ ਵਿੱਕੀ ਕਾਲੜਾ ਦੀ ਅਗਵਾਈ ਵਿੱਚ ਪਰਾਲੀ ਨਾ ਸਾੜਨ ਸੰਬੰਧੀ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਵਿਦਿਆਰਥੀਆਂ ਤੋਂ ਇਹ ਪ੍ਰਣ ਲਿਆ ਗਿਆ ਕਿ ਉਹ ਆਪਣੇ ਨੇੜੇ ਦੇ ਕਿਸਾਨਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਣਗੇ। ਇਸ ਮੌਕੇ ਦੀਪਕ ਅਗਰਵਾਲ, ਡਾ. ਮੁਕਤਾ ਮੁਟਨੇਜਾ,