ਭਿੱਖੀਵਿੰਡ: ਖੇਮਕਰਨ ਵਿਖੇ ਜ਼ਿਲ੍ਹਾ ਚੋਣ ਅਫਸਰ ਵੱਲੋਂ ਸਰਹੱਦੀ ਪਿੰਡਾਂ ਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਦੌਰਾ
ਜ਼ਿਲ੍ਹਾ ਚੋਣ ਅਫਸਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪਿੰਡ ਖੇਮਕਰਨ, ਅਸਲ ੳਤਾੜ, ਭੂਰੇ ਅਤੇ ਅਲਗੋ ਕੋਠੀ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਦੇ ਨਾਲ ਫੌਜੀ ਬਲਾਂ ਦੇ ਜਵਾਨਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਬਾਜਵਾ ਨੇ ਕਿਹਾ ਵੋਟਰ ਬਿਨਾਂ ਡਰ ਭੈ ਤੋਂ ਆਪਣਾ ਵੋਟ ਜਰੂਰ ਪਾਉਣ।