ਪਟਿਆਲਾ: ਥਾਣਾ ਸਿਵਲ ਲਾਈਨ ਪੁਲਿਸ ਨੇ 60 ਬੋਤਲਾਂ ਨਜਾਇਜ਼ ਸ਼ਰਾਬ ਨਾਲ ਇੱਕ ਵਿਅਕਤੀ ਖਿਲਾਫ ਕੀਤਾ ਮਾਮਲਾ ਦਰਜ
ਸਹਾਇਕ ਥਾਣੇਦਾਰ ਸੁਰੇਸ ਕੁਮਾਰ ਪੁਲਿਸ ਪਾਰਟੀ ਨਾਲ 24 ਨੰਬਰ ਫਾਟਕ ਕੋਲ ਮੋਜੂਦ ਸੀ, ਜਦੋਂ ਸੜ੍ਹਕ ਕਿਨਾਰੇ ਖੜ੍ਹੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 60 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਜਿਸ ਤੋਂ ਬਾਅਦ ਥਾਣਾ ਸਿਵਲ ਲਾਈਨ ਪੁਲਿਸ ਨੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।