ਗਿੱਦੜਬਾਹਾ: ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿਉਰੀ ਪਿੰਡ ਨੂੰ ਪਾਣੀ ਵਾਲਾ ਟੈਂਕਰ ਦਿੱਤਾ
ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਪਣੇ ਕੋਟੇ ਵਿੱਚੋਂ ਕਈ ਤਰ੍ਹਾਂ ਦੇ ਲੋਕਾਂ ਦੀ ਲੋੜ ਵਾਲੇ ਕਾਰਜ ਕੀਤੇ ਗਏ ਹਨ। ਇਸੇ ਲੜੀ ਤਹਿਤ ਉਹਨਾਂ ਪਿੰਡ ਪਿਉਰੀ ਦੇ ਲੋਕਾਂ ਦੀ ਸੁਵਿਧਾ ਲਈ ਪਾਣੀ ਵਾਲਾ ਟੈਂਕਰ ਸਵਰਗਵਾਸੀ ਰੇਸ਼ਮ ਸਿੰਘ ਦੀ ਯਾਦ ਵਿੱਚ ਪਿੰਡ ਵਾਸੀਆਂ ਨੂੰ ਭੇਂਟ ਕੀਤਾ।