ਖਰੜ: ਬਲਾਕ ਮਾਜਰੀ ਦੇ ਪਿੰਡ ਫਤਿਹਪੁਰ ਸਿਆਲਵਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਮੀਟਿੰਗ
ਹਲਕਾ ਖਰੜ ਦੇ ਨਜ਼ਦੀਕੀ ਪਿੰਡ ਫਤਿਹਪੁਰ ਸਿਆਲਵਾ ਵਿੱਚ ਆਗਾਮੀ ਚੋਣਾਂ ਦੇ ਮੱਦੇ ਨਜ਼ਰ ਵਿਧਾਇਕ ਅਨਮੋਲ ਗਗਨ ਮਾਨ ਦੀ ਟੀਮ ਦੁਆਰਾ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਚੇਅਰਮੈਨ ਹਰੀਸ਼ ਰਾਣਾ ਨੇ ਦੱਸਿਆ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡ ਵਾਸੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੀਤੇ ਵਿਕਾਸ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ।