ਮੁਕਤਸਰ: ਗਿੱਦੜਬਾਹਾ ਵਿਖੇ ਆਂਗਣਵਾੜੀ ਵਰਕਰਾਂ ਨੂੰ 'ਪੋਸ਼ਣ ਵੀ ਪੜ੍ਹਾਈ ਵੀ ' ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ
ਗਿੱਦੜਬਾਹਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਕੌਰ ਦੇ ਨਿਰਦੇਸ਼ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਰਾਜਵੰਤ ਕੋਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਵੀ ਪੜ੍ਹਾਈ ਵੀ ਪ੍ਰੋਗਰਾਮ ਤਹਿਤ ਦੋ ਬੈਚ ਵਿੱਚ ਟ੍ਰੇਨਿੰਗ ਦਿੱਤੀ ਗਈ। ਜਿਸ ਵਿੱਚ ਬਲਾਕ ਕੋਟ ਭਾਈ ਅਤੇ ਗਿੱਦੜਬਾਹਾ ਦੀਆਂ ਵਰਕਰਾਂ ਨੇ ਭਾਗ ਲਿਆ। ਇਹ ਜਾਣਕਾਰੀ ਸ਼ਾਮ 5 ਵਜੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ ਗਈ।