ਮੁਕਤਸਰ: ਪੁਲਿਸ ਵੱਲੋਂ ਆਮ ਲੋਕਾਂ ਦੇ ਗੁੰਮ ਹੋਏ 100 ਮੋਬਾਇਲ ਫੋਨ ਟ੍ਰੇਸ ਕਰਕੇ ਮਾਲਕਾਂ ਦੇ ਕੀਤੇ ਗਏ ਹਵਾਲੇ: ਐਸਐਸਪੀ
ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਗੁੰਮ ਹੋਏ 100 ਮੋਬਾਇਲ ਫੋਨ ਟ੍ਰੇਸ ਕਰਕੇ ਅੱਜ ਉਹਨਾਂ ਨੂੰ ਉਹਨਾਂ ਦੇ ਮਾਲਿਕਾਂ ਹਵਾਲੇ ਕੀਤੇ ਗਏ। ਪੁਲਿਸ ਵੱਲੋਂ ਇਹ ਜਾਣਕਾਰੀ ਦੁਪਹਿਰ 2 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ। ਐਸਐਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਹੁਣ ਤੱਕ 2 ਕਰੋੜ ਕੀਮਤ ਦੇ 950 ਮੋਬਾਈਲ ਫੋਨ ਟ੍ਰੇਸ ਕਰਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ