ਮੁਕਤਸਰ: ਹਲਕੇ ਦੇ ਲੋਕਾਂ ਦੇ ਦੁੱਖ ਤੇ ਸੁੱਖ ਵਿੱਚ ਸ਼ਾਮਲ ਹੋਣਾ ਸਿਆਸੀ ਆਗੂ ਦਾ ਮੁੱਢਲਾ ਫਰਜ਼ : ਰੋਜੀ ਬਰਕੰਦੀ, ਸਾਬਕਾ ਵਿਧਾਇਕ
ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਮੁਕਤਸਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਉੱਥੇ ਹੀ ਵੱਖ-ਵੱਖ ਪਰਿਵਾਰਾਂ ਦੇ ਦੁੱਖਾਂ ਵਿੱਚ ਸਾਂਝਾ ਹੋ ਕੇ ਹਮਦਰਦੀ ਵੀ ਪ੍ਰਗਟ ਕੀਤੀ ਗਈ। ਸਾਬਕਾ ਵਿਧਾਇਕ ਵੱਲੋਂ ਇਹ ਜਾਣਕਾਰੀ ਸ਼ਾਮ 6 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਦਾ ਅਪਡੇਟ ਕੀਤੀ ਗਈ।