ਬਠਿੰਡਾ: ਪਰਾਲੀ ਸਾੜਨ ਵਾਲਿਆਂ 'ਤੇ ਡਰੋਨ ਨਾਲ ਨਜ਼ਰ, ਪ੍ਰਸ਼ਾਸਨ ਹੋਇਆ ਸਖ਼ਤ
ਬਠਿੰਡਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਡਰੋਨ ਰਾਹੀਂ ਮੋਨੀਟਰਿੰਗ ਸ਼ੁਰੂ ਕਰ ਦਿੱਤੀ ਹੈ। ਨੋਡਲ ਅਫ਼ਸਰਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।