ਅੰਮ੍ਰਿਤਸਰ 2: ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਤਸਕਰੀ ਗਿਰੋਹ ਕਾਬੂ: 10 ਆਧੁਨਿਕ ਪਿਸਤੌਲ ਤੇ ਹੈਰੋਇਨ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਦੇ 3 ਮੈਂਬਰਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ ਸਵਾ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਹ ਨੈੱਟਵਰਕ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਂਦਾ ਸੀ। ਮੁਲਜ਼ਮਾਂ ਖ਼ਿਲਾਫ਼ ਕੈਂਟੋਨਮੈਂਟ ਥਾਣੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।