ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਬੀਤੀ ਦੇਰ ਰਾਤ ਮਾਂ ਅਤੇ 2 ਬੱਚਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਦੀ ਮੌਤ ਜਹਰੀਲੀ ਵਸਤੂ ਨਿਗਲਣ ਦੇ ਕਾਰਨ ਹੋਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਤਿੰਨਾਂ ਲਾਸ਼ਾਂ ਨੂੰ ਸਿਵਿਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਅਤੇ ਉਨਾਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।