ਸਦਰ ਥਾਣਾ ਬਲਾਚੌਰ ਦੇ ਏਐਸਆਈ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੀਰਾ ਲਾਲ ਵਾਸੀ ਨਵਾਂ ਪਿੰਡ ਟੱਪਰੀਆਂ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਨਾਲ ਅਸ਼ਵਨੀ ਕੁਮਾਰ, ਪਰਸ਼ੋਤਮ ਲਾਲ ਅਤੇ ਚੰਦਰ ਸ਼ੇਖਰ ਉਰਫ ਸੇਠੀ ਨੇ ਉਸ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ। ਜਿਸ ਉਪਰੰਤ ਉਸਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਤਿੰਨ ਆਰੋਪੀਆਂ ਖਿਲਾਫ ਮੁਕਦਮਾ ਦਰਜ ਕੀਤਾ ਹੈ।