ਨਕੋਦਰ: ਡੀਏਵੀ ਕਾਲਜ ਦੇ ਵਿਦਿਆਰਥੀ ਅਰਮਾਨ ਨੇ ਰੈਸਲਿੰਗ 'ਚ ਜਿੱਤੇ ਗੋਲਡ ਤੇ ਬਰਾਊਨ ਮੈਡਲ
ਨਕੋਦਰ ਦੇ ਡੀਏਵੀ ਕਾਲਜ ਦੇ ਵਿਦਿਆਰਥੀ ਅਰਮਾਨ ਨੇ ਰੈਸਲਿੰਗ ਵਿੱਚ ਗੋਲਡ ਅਤੇ ਬਰਾਊਨ ਮੈਡਲ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਅਤੇ 'ਆਪ' ਆਗੂ ਕੋਮਲ ਚੀਮਾ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ। ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।