ਕਪੂਰਥਲਾ: ਕਪੂਰਥਲਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ, ਜਾਣੋ ਪ੍ਰਸ਼ਾਸਨ ਦੇ ਕੀ ਹਨ ਨਿਰਦੇਸ਼
ਕਪੂਰਥਲਾ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਹੋ ਗਈ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ 43 ਮੰਡੀਆਂ ਵਿੱਚ 7,88,272 ਮੀਟ੍ਰਿਕ ਟਨ ਖਰੀਦ ਦਾ ਟੀਚਾ ਹੈ। ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ।