ਤਰਨਤਾਰਨ: ਤਰਨ ਤਾਰਨ 'ਚ ਪੁਲਿਸ ਦੀ ਵੱਡੀ ਕਾਰਵਾਈ, ਮੋਹੱਲਾ ਨਾਨਕਸਰ 'ਚ ਚਲਾਇਆ ਸਰਚ ਅਪ੍ਰੇਸ਼ਨ
ਤਰਨ ਤਾਰਨ ਦੇ ਮੋਹੱਲਾ ਨਾਨਕਸਰ ਵਿੱਚ ਐੱਸਐੱਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਪੁਲਿਸ ਨੇ CASO ਸਰਚ ਆਪ੍ਰੇਸ਼ਨ ਚਲਾਇਆ। ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਵਿੱਚ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।