ਗਿੱਦੜਬਾਹਾ: ਕੇੰਦਰ ਸਰਕਾਰ ਨੇ ਹਰਿਆਣਾ ਦੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਸੰਘਰਸ਼ ਤੇਜ਼ ਹੋਵੇਗਾ- ਸੁਖਮੰਦਰ ਸਿੰਘ ਬਲਾਕ ਪ੍ਰਧਾਨ ਬੀਕਯੂ ਮਾਨਸਾ
ਭਾਰਤੀ ਕਿਸਾਨ ਯੂਨੀਅਨ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਹਰਿਆਣਾ ਦੇ ਗਿਰਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਅੱਜ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ 'ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਹੈ ਪਰ ਜੇਕਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨ ਹੋਰ ਤਿੱਖਾ ਸੰਘਰਸ਼ ਕਰਨਗੇ।