ਕਪੂਰਥਲਾ: ਔਜਲਾ ਫਾਟਕ ਨਜ਼ਦੀਕ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ, ਇਕ ਦੀ ਹਾਲਤ ਗੰਭੀਰ
ਔਜਲਾ ਫਾਟਕ ਨਜ਼ਦੀਕ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨੇ ਇਕ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ | ਜਖਮੀਆਂ ਦੀ ਪਹਿਚਾਣ ਪਾਂਡਵ ਰਾਏ ਵਾਸੀ ਤਰਲੋਕੀ ਨਾਥ ਮੁਹੱਲਾ ਤੇ ਸੋਨੂ ਵਾਸੀ ਮਨਸੂਰਵਾਲ ਦੋਨਾਂ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।