ਪਟਿਆਲਾ: ਤ੍ਰਿਪੜੀ ਨੇੜੇ ਇਕੱਠੇ ਹੋਏ ਸੈਂਕੜੇ ਕਿਸਾਨ, ਕੇਂਦਰ ਸਰਕਾਰ ਖਿਲਾਫ ਕੱਢਿਆ ਗਿਆ ਟਰੈਕਟਰ ਮਾਰਚ
ਅੱਜ ਤ੍ਰਿਪੜੀ ਨੇੜੇ ਕਿਸਾਨ ਇਕੱਠੇ ਹੋਏ ਅਤੇ ਪੰਜਾਬ ਦੇ ਵਿੱਚ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਤਹਿਤ ਪਟਿਆਲਾ ਦੇ ਵਿੱਚ ਵੀ ਟਰੈਕਟਰ ਮਾਰਚ ਕੱਢਿਆ। ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਕੱਢੇ ਗਏ ਇਸ ਟਰੈਕਟਰ ਮਾਰਚ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂ ਸ਼ਾਮਲ ਹੋਏ। ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਵਿਰੋਧ ਪ੍ਰਗਟ ਕੀਤਾ