ਸੰਗਰੂਰ: ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ: ਡਿਪਟੀ ਕਮਿਸ਼ਨਰ
ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਅਫ਼ਸਰ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਸਬੰਧਿਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ।