ਬਠਿੰਡਾ: ਪਰਮਿੰਦਰ ਝੋਟਾ ਲਈ ਇਨਸਾਫ ਦੀ ਮੰਗ, ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ
ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਵਿੱਚ ਵਿਧਾਇਕ ਜਗਰੂਪ ਸਿੰਘ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਆਗੂਆਂ ਨੇ ਨਸ਼ਾ ਤਸਕਰਾਂ ਤੇ ਸਿਆਸੀ ਗੱਠਜੋੜ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।