ਖੰਨਾ: ਸਮਰਾਲਾ ਵਿਧਾਇਕ ਦਿਆਲਪੁਰਾ ਦੀ ਅਗਵਾਈ ਹੇਠ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ‘ਆਪ’ ਵਰਕਰਾਂ ਦੀ ਮੀਟਿੰਗ ਹੋਈ
ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਅੱਜ ਮਾਛੀਵਾੜਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ, ਆਗੂਆਂ ਤੇ ਸਰਪੰਚਾਂ ਦੀ ਇੱਕ ਮੀਟਿੰਗ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਮੌਜੂਦਗੀ ਵਿਚ ਹੋਈ। ਇਸ ਮੀਟਿੰਗ ਵਿਚ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਸਬੰਧੀ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨਾਲ ਹੀ ਇਸ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ।