ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹੀਦੀ ਪਾਰਕ ਵਿਖੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦਾ ਕੀਤਾ ਗਿਆ ਵਿਰੋਧ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ ਦਾ ਮੋਗਾ ਪਹੁੰਚਣ 'ਤੇ ਸ਼ਹੀਦੀ ਪਾਰਕ ਵਿਖੇ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਕੇਂਦਰ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।