ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਨੂੰ ਲਿਆਂਦਾ ਗਿਆ ਨਾਭਾ ਜੇਲ੍ਹ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਨਾਭਾ ਜੇਲ ਵਿੱਚ ਭੇਜ ਦਿੱਤਾ ਹੈ।ਅੱਜ 11 ਦਿਨਾਂ ਦੇ ਰਿਮਾਂਡ ਮਗਰੋਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਮਜੀਠੀਆ ਉੱਤੇ ਕਈ ਰਾਜਾਂ ਵਿੱਚ ਸ਼ੱਕੀ ਜਾਇਦਾਦ ਅਤੇ 540 ਕਰੋੜ ਰੁਪਏ ਦੀ ਡਰੱਗ ਮਨੀ ਹੇਰਾਫੇਰੀ ਦੀ ਜਾਂਚ ਜਾਰੀ ਹੈ। ਬਿਕਰਮ ਮਜੀਠੀਆ ਨੂੰ ਸਖਤ ਸੁਰੱਖਿਆ ਹੇਠ ਨਾਭਾ ਜੇਲ੍ਹ ਲਿਆਂਦਾ ਗਿਆ ।