ਸੰਗਰੂਰ: ਪੀਡਬਲਿਊਡੀ ਰੈਸਟ ਹਾਊਸ ਵਿਖੇ ਪ੍ਰੈੱਸ ਕਲੱਬ ਸੰਗਰੂਰ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਹੋਈ
PWD ਰੈਸਟ ਹਾਊਸ ਵਿਖੇ ਪ੍ਰੈਸ ਕਲੱਬ ਦੀ ਇੱਕ ਮੀਟਿੰਗ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪ੍ਰਧਾਨ ਨਰੇਸ਼ ਕੁਮਾਰ ਨੇ ਆਪਣੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ। ਇਸ ਦੇ ਵਿੱਚ ਚੇਅਰਮੈਨ ਕੀਰਤੀ ਪਾਲ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸਿੱਧੂ, ਸੁਖਦੇਵ ਸਿੰਘ ਪਵਾਰ, ਮੀਤ ਪ੍ਰਧਾਨ ਰਕੇਸ਼ ਕੁਮਾਰ ਗਾਗੀ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।