ਮੁਕਤਸਰ: ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅੱਠ ਵਿਅਕਤੀਆਂ ਦੀ 1,13,60,875 ਰੁਪਏ ਦੀ ਜਾਇਦਾਦ ਜਬਤ: ਐਸਐਸਪੀ ਡਾ.ਅਖਿਲ ਚੌਧਰੀ
ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਮਾਰਚ ਮਹੀਨੇ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਅੱਠ ਵਿਅਕਤੀਆਂ ਦੀ 1,13,60,875 ਰੁਪਏ ਦੀ ਜਾਇਦਾਦ ਜਬਤ ਕਰਵਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਇਹ ਜਾਣਕਾਰੀ ਸ਼ਾਮ 5 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।