ਅਬੋਹਰ: ਰੇਲਵੇ ਲਾਈਨਾਂ ਦੇ ਨੇੜੇ ਝਾੜੀਆਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਮੌਕੇ ਤੇ ਪਹੁੰਚੀ ਪੁਲਿਸ
ਅਬੋਹਰ ਦੇ ਹਨੁਮਾਨਗੜ ਰੋਡ ਤੇ ਰੇਲਵੇ ਲਾਈਨਾਂ ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ । ਝਾੜੀਆਂ ਦੇ ਵਿੱਚੋਂ ਸ਼ੱਕੀ ਹਾਲਾਤਾਂ ਚ ਨੌਜਵਾਨ ਦੀ ਲਾਸ਼ ਮਿਲੀ ਹੈ। ਹਾਲਾਂਕਿ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋ ਸਕਦੀ ਹੈ। ਪਰ ਮੌਕੇ ਤੇ ਪੁਲਿਸ ਪਹੁੰਚੀ ਹੈ । ਜਿਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਉਂਦੇ ਹੋਏ ਜਾਂਚ ਕੀਤੀ ਜਾ ਰਹੀ ਹੈ।