ਮੁਕਤਸਰ: ਦਾਣਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜੈੰਅੰਤੀ ਦੇ ਸੰਬੰਧ ਵਿੱਚ ਵਰਕਸ਼ਾਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜੈਅੰਤੀ ਦੇ ਸੰਬੰਧ ਵਿੱਚ ਜੰਗ ਸਿੰਘ ਭਵਨ ਵਿਖੇ ਦੁਪਹਿਰ ਕਰੀਬ 2 ਵਜੇ ਤੱਕ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਹੇਠ ਆਯੋਜਿਤ ਇਸ ਵਰਕਸ਼ਾਪ ਵਿੱਚ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ, ਸੂਬਾ ਵਾਈਸ ਪ੍ਰਧਾਨ ਇੰਦਰ ਇਕਬਾਲ ਅਟਵਾਲ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਸ਼ਾਮਲ ਹੋਏ।