ਮਲੋਟ: ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨੀ ਫੌਜਾਂ ਵੱਲੋਂ ਪੁੰਛ ਵਿਖੇ ਕੀਤੇ ਹਮਲੇ ਦੀ ਕੀਤੀ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਪਾਕਿਸਤਾਨੀ ਫੌਜਾਂ ਵੱਲੋਂ ਪੁੰਛ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ 'ਤੇ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਪੇਜ ਤੇ ਲਿਖਿਆ ਕਿ ਮੈਂ ਇਸ ਅਣਮਨੁੱਖੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਤਿੰਨ ਨਿਰਦੋਸ਼ ਗੁਰਸਿੱਖ, ਭਾਈ ਅਮਰੀਕ ਸਿੰਘ ਜੀ ਰਾਗੀ ਸਿੰਘ, ਭਾਈ ਅਮਰਜੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਆਪਣੀਆਂ ਜਾਨਾਂ ਗੁਆ ਦਿੱਤੀਆ