ਮੁਕਤਸਰ: ਕੋਟਕਪੂਰਾ ਬਠਿੰਡਾ ਰੋਡ ਬਾਈਪਾਸ 'ਤੇ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿੱਚ ਇੱਕ ਦੀ ਮੌਤ ਅਤੇ ਦੋ ਹੋਏ ਜ਼ਖਮੀ
ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਬਠਿੰਡਾ ਰੋਡ ਬਾਈਪਾਸ ਤੇ ਬੀਤੀ ਦੇਰ ਰਾਤ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਮੋਟਰਸਾਇਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਜ਼ਖਮੀ ਹੋ ਗਏ। ਅੱਜ ਦੁਪਿਹਰ 12 ਵਜੇ ਊਸ਼ਾ ਬਾਂਸਲ ਨਰਸਿੰਗ ਹਸਪਤਾਲ ਵਿਖੇ ਦਾਖਲ ਰਵੀ ਕੁਮਾਰ ਨੇ ਦੱਸਿਆ ਕਿ ਤੇਜ ਰਫਤਾਰ ਵਿੱਚ ਆ ਰਹੇ ਟਰੱਕ ਨੇ ਉਹਨਾਂ ਨੂੰ ਟੱਕਰ ਮਾਰੀ ਸੀ।