ਸੰਗਰੂਰ: ਸੁਖਬੀਰ ਸਿੰਘ ਬਾਦਲ ਦਿੜਬਾ ਰੋਡ ਵਿਖੇ ਗੁਰੂਦੁਆਰਾ ਸਾਹਿਬ ਵਿੱਚ ਜਥੇਦਾਰ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਜਥੇਦਾਰ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਉੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਦਾ ਇਕ ਵੀ ਅਧਿਕਾਰੀ ਮੁਆਇਨਾ ਕਰਨ ਨਹੀਂ ਪਹੁੰਚਿਆ।