ਪਾਤੜਾਂ: ਮਹਾਰਾਜਾ ਪੈਲੇਸ 'ਚ ਪਹੁੰਚਣ 'ਤੇ ਕਿਸਾਨਾਂ ਨੇ ਪਟਿਆਲਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕੀਤਾ ਵਿਰੋਧ
ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਪਰਨੀਤ ਕੌਰ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪਾਤੜਾਂ ਦੇ ਮਹਾਰਾਜਾ ਪੈਲੇਸ ਵਿਖੇ ਬੂਥ ਪੱਧਰੀ ਪ੍ਰੋਗਰਾਮ ਕੀਤਾ। ਇਸ ਦੌਰਾਨ ਪ੍ਰੋਗਰਾਮ ਵਿੱਚ ਪਹੁੰਚੀ ਪਰਨੀਤ ਕੌਰ ਸਣੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਰਹੀ।