ਬੁਢਲਾਡਾ: 340 ਪਰਿਵਾਰਾਂ ਨੂੰ ਮਿਲੇ ਘਰਾਂ ਦੀ ਮਾਲਕੀ ਦੇ ਦਸਤਾਵੇਜ਼
ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਪਿੰਡ ਫੁੱਲੂ ਵਾਲਾ ਡੋਡ, ਜੋਈਆਂ ਅਤੇ ਪਿਪਲੀਆਂ ਦੇ 340 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਸਰਟੀਫਿਕੇਟ ਸੌਂਪੇ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਦੇ ਅਧਿਕਾਰਤ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ।