ਟਾਂਡਾ: 20 ਨਵੰਬਰ ਨੂੰ ਕਿਸਾਨਾਂ ਦਾ ਵੱਡਾ ਐਕਸ਼ਨ: ਅੰਮ੍ਰਿਤਸਰ-ਦਿੱਲੀ ਹਾਈਵੇ ਤੇ ਰੇਲਵੇ ਲਾਈਨ ਹੋਵੇਗੀ ਜਾਮ
ਗੰਨੇ ਦੇ ਰੇਟ ਅਤੇ ਬਕਾਇਆ ਪੇਮੈਂਟ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਤੇਜ਼ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ 20 ਨਵੰਬਰ ਤੋਂ ਅਣਮਿਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਵਾਅਦੇ ਤੋਂ ਮੁਕਰ ਗਈ ਹੈ, ਜਿਸ ਕਾਰਨ 18 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।