ਬਾਬਾ ਬਕਾਲਾ: ਫਤਿਹਪੁਰ ਵਿਖੇ ਭਗਵਾਨ ਵਾਲਮੀਕਿ ਸਘੰਰਸ਼ ਦਲ ਦੀ ਹੋਈ ਵਿਸ਼ੇਸ਼ ਮੀਟਿੰਗ, ਸਰਪੰਚ ਅਮਰੀਕ ਰਾਮ ਅੰਮ੍ਰਿਤਸਰ ਦਿਹਾਤੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ
ਭਗਵਾਨ ਵਾਲਮੀਕਿ ਸਘੰਰਸ਼ ਦਲ ਦੀ ਇੱਕ ਵਿਸ਼ੇਸ਼ ਮੀਟਿੰਗ ਸਰਬਜੀਤ ਸਿੰਘ ਫਤਿਹਪੁਰ ਰਾਜਪੂਤਾਂ ਅਤੇ ਪ੍ਰਧਾਨ ਮਜ਼ਦੂਰ ਸੈੱਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਫਤਿਹਪੁਰ ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸਰਪੰਚ ਅਮਰੀਕ ਰਾਮ ਨਾਜੋਵਾਲੀ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਗਿਆ।