ਫਿਲੌਰ: ਥਾਣਾ ਦਿਹਾਤੀ ਦੀ ਪੁਲਿਸ ਨੇ ਫਿਲੋਰ ਵਿਖੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ ਵਿੱਚ ਤਿੰਨ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ
ਪ੍ਰੈਸ ਵਾਰਤਾ ਕਰਦਿਆਂ ਪੁਲਿਸ ਨੇ ਦੱਸਿਆ ਹੈ ਕਿ ਲੁੱਟਾਂ ਖੋਹਾਂ ਦੀ ਮਾਮਲੇ ਦੇ ਵਿੱਚ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਹਨਾਂ ਦੇ ਕੋਲੋਂ 3000 ਨਗਤੀ ਇੱਕ ਦਾਤਰ ਇੱਕ ਲੋਹੇ ਦੀ ਰਾੜ ਇੱਕ ਮੋਟਰਸਾਈਕਲ ਸਪਲੈਂਡਰ ਅਤੇ ਦੋ ਚੋਰੀ ਦੇ ਮੋਟਰਸਾਈਕਲ ਤੇ ਪੰਜ ਚੋਰੀ ਦੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਤੇ ਇਹਨਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।