ਗੁਰਦਾਸਪੁਰ: ਸਿਵਲ ਹਸਪਤਾਲ ਦੇ ਵਿੱਚ ਸਫਾਈ ਨਾ ਹੋਣ ਦੇ ਕਾਰਨ ਲੋਕ ਹੋ ਰਹੇ ਹਨ ਪਰੇਸ਼ਾਨ
ਸਿਵਿਲ ਹਸਪਤਾਲ ਗੁਰਦਾਸਪੁਰ ਦੇ ਵਿਚ ਸਾਫ ਸਫਾਈ ਨਾ ਹੋਣ ਦੇ ਕਾਰਨ ਲੋਕ ਹੋ ਰਹੇ ਹਨ ਪਰੇਸ਼ਾਨ ਗੰਦਗੀ ਦੇ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਨੂੰ ਮਜਬੂਰ ਹਨ l ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਆਏ ਲੋਕਾਂ ਨੇ ਦੱਸਿਆ ਹੈ ਕਿ ਸਿਵਿਲ ਹਸਪਤਾਲ ਦੇ ਵਿੱਚ ਬਹੁਤ ਹੀ ਜਿਆਦਾ ਗੰਦਗੀ ਹੋਣ ਦੇ ਕਾਰਨ ਉਹਨਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।