ਰੂਪਨਗਰ: ਕਿਸਾਨ ਆਗੂ ਸੁਰਜੀਤ ਸਿੰਘ ਢੇਰ ਅਤੇ ਵਿਦਿਆਰਥੀ ਆਗੂ ਜਸਵਿੰਦਰ ਸਿੰਘ ਨੂੰ ਅਦਾਲਤ ਨੇ ਕੀਤਾ ਬਾ ਇੱਜਤ ਬਰੀ ਮਾਮਲਾ ਲੋਕਡਾਊਨ ਦਾ
ਲਾਕਡਾਊਨ ਦੌਰਾਨ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਢੇਰ ਦੇ ਕਿਸਾਨ ਆਗੂ ਸੁਰਜੀਤ ਸਿੰਘ ਅਤੇ ਵਿਦਿਆਰਥੀ ਆਗੂ ਜਸਵਿੰਦਰ ਸਿੰਘ ਤੇ ਇੱਕ ਸਕੂਲ ਵੱਲੋਂ ਫੀਸਾਂ ਵਸੂਲਣ ਦੇ ਮਾਮਲੇ ਚੋਂ ਵਿਰੋਧ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਅਦਾਲਤ ਵੱਲੋਂ ਉਕਤ ਦੋਵਾਂ ਆਗੂਆਂ ਨੂੰ ਅੱਜ ਬਾ ਇੱਜਤ ਬਰੀ ਕਰ ਦਿੱਤਾ ਗਿਆ ਜਿਸ ਸੰਬੰਧ ਵਿੱਚ ਉਕਤ ਆਗੂਆਂ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ਗਈ