ਕਲਾਨੌਰ: ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ, ਹਰੀਸ਼ ਦਾਯਮਾ ਵਲੋਂ ਸਬ ਡਵੀਜ਼ਨ ਕਲਾਨੋਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਜਯੋਤਸਨਾ ਸਿੰਘ, ਐਸਡੀਐਮ,ਕਲਾਨੋਰ, ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਮਨਜੀਤ ਸਿੰਘ ਏ.ਡੀ.ਓ. ਪ੍ਰਭਜੋਤ ਸਿੰਘ ਅਤੇ ਇੰਜ. ਦੀਪਕ ਭਾਰਦਵਾਜ ਵੀ ਮੌਜੂਦ ਸਨ ।