ਸੁਨਾਮ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਸੁਨਾਮ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੇ ਰਿਹਾਇਸ਼ ਤੇ ਪੁੱਜੇ,
Sunam, Sangrur | Jun 21, 2024 ਕਾਂਗਰਸ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੀ ਰਿਹਾਇਸ਼ ਤੇ ਬੀਤੀ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਪਹੁੰਚੇ ਤੇ ਉਹਨਾਂ ਗੱਲ ਕਰਦਿਆਂ ਕਿਹਾ ਕਿ ਦਿੱਲੀ ਚ ਆਪ ਨਾਲ ਸਮਝੋਤੇ ਕਾਰਨ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਉਹਨਾਂ ਕਿਹਾ ਕਿ ਅਗਰ ਭਾਜਪਾ ਕਿਸਾਨਾਂ ਦਾ ਜਰਾ ਜਿੰਨਾ ਵੀ ਭਲਾ ਸੋਚਦੀ ਹੈ ਤਾਂ ਕੇਂਦਰ ਸਰਕਾਰ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣੀ ਚਾਹੀਦੀ ਹੈ,