ਗਿੱਦੜਬਾਹਾ: ਆਪ ਉਮੀਦਵਾਰ ਕਰਮਜੀਤ ਅਨਮੋਲ ਦੀ ਜਿੱਤ ਯਕੀਨੀ- ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ
ਪਿੰਡ ਬੁੱਟਰ ਬਖੂਹਾ ਵਿਖੇ ਆਪ ਆਗੂ ਜਸਵਿੰਦਰ ਸ਼ਰਮਾ ਦੇ ਯਤਨਾ ਸਦਕਾ ਮਰਹੂਮ ਸਾਬਕਾ ਸਰਪੰਚ ਗੁਰਦੇਵ ਸਿੰਘ ਦਾ ਸਪੁੱਤਰ ਸੁਰਜੀਤ ਸਿੰਘ ਜੋ ਦਰਜਨ ਦੇ ਕਰੀਬ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਪ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਾਰਟੀ ਦੇ ਚਿੰਨ੍ਹ ਦੇ ਕੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।