ਟਾਂਡਾ: ਖੇਤਾਂ ਵਿੱਚੋਂ ਮਿਲੀ ਔਰਤ ਦੀ ਲਾਸ਼, ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ
ਟਾਂਡਾ ਦੇ ਪਿੰਡ ਗਿਦੜਪਿੰਡੀ ਨੇੜੇ ਗੰਨੇ ਦੇ ਖੇਤਾਂ 'ਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਕੌਰ ਵਾਸੀ ਜਹੂਰਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।