ਦੀਨਾਨਗਰ: ਨਸ਼ਾ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
ਦੀਨਾਨਗਰ ਦੇ ਨਵਾਂ ਨੌਸ਼ਹਿਰਾ ਇਲਾਕੇ 'ਚ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰ ਰਹੇ ਅਭਿਸ਼ੇਕ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਉਸ ਕੋਲੋਂ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ ਹੋਇਆ ਹੈ ਅਤੇ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।