ਮੁਕਤਸਰ: ਚੱਕ ਕਾਲਾ ਸਿੰਘ ਵਾਲਾ ਵਿਖੇ ਸਦਰ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੇ ਤੌਰ ਤੇ ਪ੍ਰਯੋਗ ਕੀਤੀਆਂ ਜਾਣ ਵਾਲੀਆਂ 1360 ਗੋਲੀਆਂ ਦੇ ਨਾਲ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਦਰ ਪੁਲਿਸ ਨੇ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੂੰ ਨਸ਼ੇ ਦੇ ਤੌਰ ਤੇ ਪ੍ਰਯੋਗ ਕੀਤੀਆਂ ਜਾਣ ਵਾਲੀਆਂ 1360 ਗੋਲੀਆਂ ਸਮੇਤ ਕਾਬੂ ਕੀਤਾ । ਪੁਲਿਸ ਨੇ ਇਹ ਜਾਣਕਾਰੀ ਦੁਪਹਿਰ ਇੱਕ ਵਜੇ ਅਪਡੇਟ ਕੀਤੀ ਕਰਾਈਮ ਰਿਪੋਰਟ ਵਿੱਚ ਦਿੱਤੀ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।