ਖੰਨਾ: ਖੰਨਾ ਦੇ ਸ੍ਰੀ ਰਾਮ ਮੰਦਰ ਵਿੱਚ ਮਨਾਇਆ ਗਿਆ ਭਰਤ ਮਿਲਾਪ ਉਤਸਵ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਏ ਸ਼ਾਮਲ
ਖੰਨਾ ਦੇ ਸ੍ਰੀ ਰਾਮ ਮੰਦਰ ਵਿੱਚ ਦੁਸਹਿਰਾ ਉਤਸਵ ਕਮੇਟੀ ਵੱਲੋਂ ਭਰਤ ਮਿਲਾਪ ਉਤਸਵ ਸ਼ਰਧਾ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਮੌਕੇ ਹਨੂੰਮਾਨ ਚਾਲੀਸਾ ਦਾ ਪਾਠ ਅਤੇ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ।