ਮੁਕਤਸਰ: ਪੰਜਾਬ ਸਰਕਾਰ ਵੱਲੋਂ ਮੁਕਤਸਰ ਜ਼ਿਲ੍ਹੇ ਦੇ 6 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਮੁਅੱਤਲ
ਪੰਜਾਬ ਸਰਕਾਰ ਨੇ ਮੁਕਤਸਰ ਜ਼ਿਲ੍ਹੇ ਦੇ 3 ਤਹਿਸੀਲਦਾਰ ਅਤੇ 3 ਨਾਇਬ ਤਹਿਸੀਲਦਾਰਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ । ਰਾਤ ਕਰੀਬ 10 ਵਜ਼ੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਤਹਿਸੀਲਦਾਰਾਂ ਦੇ ਵਿੱਚ ਪਰਮਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਕਮਲਦੀਪ ਸਿੰਘ ਜਦਕਿ ਨਾਇਬ ਤਹਿਸੀਲਦਾਰਾਂ ਦੇ ਵਿੱਚ ਰਣਜੀਤ ਸਿੰਘ, ਅੰਮ੍ਰਿਤਾ ਅਗਰਵਾਲ ਅਤੇ ਬਲਵਿੰਦਰ ਸਿੰਘ ਸ਼ਾਮਿਲ ਹਨ।