ਮੁਕਤਸਰ: ਪੁਲਿਸ ਵੱਲੋਂ 70 ਤੋਂ ਵੱਧ ਸਲੂਨ, ਸਰਾਵਾਂ, ਢਾਬੇ, ਹੋਟਲ ਅਤੇ ਰੈਸਟੋਰੈਟਾਂ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਐਸਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ 70 ਤੋਂ ਵੱਧ ਸਲੂਨ, ਸਰਾਵਾਂ, ਹੋਟਲ, ਢਾਬੇ ਤੇ ਰੈਸਟੋਰੈਟਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਇਹ ਜਾਣਕਾਰੀ ਸ਼ਾਮ ਸਾਢੇ 4 ਵਜੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ।